ਚੰਡੀਗੜ੍ਹ, 7 ਅਗਸਤ – ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ ‘ਚ ਅੱਜ ਤਲਾਸ਼ੀ ਮੁਹਿੰਮ ਦੌਰਾਨ 19 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ।
ਵਰਨਣਯੋਗ ਹੈ ਕਿ ਜੇਲ੍ਹਾਂ ਵਿੱਚ ਮੋਬਾਇਲ ਫੋਨ ਵਾਰ ਵਾਰ ਫੜੇ ਜਾਣ ਰਹੇ ਹਨ ਤੇ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।