ਗੁਰੂ ਕਾ ਬਾਗ਼ (ਅੰਮ੍ਰਿਤਸਰ), 8 ਅਗਸਤ – ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ 1922 ਵਿਚ ਸਿੱਖਾਂ ਵਲੋਂ ਲਗਾਏ ਗਏ ‘ਮੋਰਚਾ ਗੁਰੂ ਕਾ ਬਾਗ਼’ ਦੀ ਪਹਿਲੀ ਸ਼ਤਾਬਦੀ (100ਵੀਂ ਵਰ੍ਹੇਗੰਢ) ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਪਹੁੰਚੀਆਂ ਹਨ। ਸਮਾਗਮ ਵਿੱਚ ਉਨ੍ਹਾਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਗੁਰਦੁਆਰੇ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ।