ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ‘ਤੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ

nawanpunjab.com

ਫਗਵਾੜਾ/ਜਲੰਧਰ- ਫਗਵਾੜਾ ਦੀ ਖੰਡ ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਅੱਜ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਨੂੰ ਫਗਵਾੜਾ ਦੇ ਸ਼ੂਗਰ ਮਿੱਲ ਚੌਂਕ ਤੋਂ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਇਸ ਧਰਨੇ ’ਚ ਐਂਬੂਲੈਂਸ, ਸਕੂਲੀ ਬੱਚਿਆਂ ਦੀਆਂ ਬੱਸਾਂ ਅਤੇ ਮਾਤਾ ਚਿੰਤਪੂਰਨੀ ਦੇ ਮੇਲੇ ਚੱਲ ਰਹੇ ਹਨ, ਉਸ ਦੀ ਸੰਗਤ ਨੂੰ ਲੰਘਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਸੀ ਕਿ ਸਮੇਂ-ਸਮੇਂ ‘ਤੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਵੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਰੋਸ ਵਜੋਂ ਸੋਮਵਾਰ ਸਵੇਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ। ਕਿਸਾਨਾਂ ਦੇ ਧਰਨੇ ਨੂੰ ਧਿਆਨ ‘ਚ ਰੱਖਦੇ ਹੋਏ ਫਗਵਾੜਾ ਪੁਲਸ ਵੱਲੋਂ ਵੀ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *