9 ਅਗਸਤ – ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ ‘ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਸੀ। ਨਿੱਜੀ ਬੱਸ ਆਪਰੇਟਰਾਂ ਅਨੁਸਾਰ ਨਿੱਜੀ ਸੈਕਟਰ ਦੀਆਂ ਬੱਸਾਂ ਨੂੰ ਇਸ ਕਾਰਨ ਬਹੁਤ ਘਾਟਾ ਪਿਆ ਹੈ। ਇਸ ਵਿਰੋਧ ਵਿਚ ਅੱਜ ਨਿੱਜੀ ਬੱਸਾਂ ਦੇ ਮਾਲਕਾਂ ਵਲੋਂ ਬੱਸਾਂ ਦੀ ਹੜਤਾਲ ਕੀਤੀ ਗਈ ਹੈ।
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਪ੍ਰੇਸ਼ਾਨ
