ਮੈਲਬਾਰਨ, 14 ਅਗਸਤ – ਆਸਟਰੇਲੀਆ ਦੇ ਕੈਨਬਰਾ ਹਵਾਈ ਅੱਡੇ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵਲੋਂ ਇਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਹਥਿਆਰ ਬਰਾਮਦ ਕੀਤਾ ਗਿਆ ਹੈ। ਸੀ.ਸੀ.ਟੀ.ਵੀ. ਫੁਟੇਜ ਦੀ ਸਮੀਖਿਆ ਤੋਂ ਬਾਅਦ ਪੁਲਿਸ ਇਸ ਵਿਅਕਤੀ ਨੂੰ ਹੀ ਗੋਲੀਬਾਰੀ ਦੀ ਘਟਨਾ ਲਈ ਜ਼ਿੰਮੇਵਾਰ ਦੱਸ ਰਹੀ ਹੈ।ਹਵਾਈ ਅੱਡੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਤੇ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ।
ਕੈਨਬਰਾ ਹਵਾਈ ਅੱਡੇ ‘ਤੇ ਗੋਲੀਬਾਰੀ
