ਲੁਧਿਆਣਾ, 15 ਅਗਸਤ -ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ ਪੂਰੀਆਂ ਕਰ ਲਈਆਂ ਜਾਣਗੀਆਂ । ਉਨ੍ਹਾਂ ਨੇ ਕਿਹਾ ਕਿ ਸੂਬੇ ’ਚ ਰਿਸ਼ਵਤਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰਿਸ਼ਵਤਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ: ਭਗਵੰਤ ਮਾਨ
