ਕਿਸਾਨ ਅੰਦੋਲਨ : ਕੇਜਰੀਵਾਲ ਕੈਬਨਿਟ ਦਾ ਵੱਡਾ ਫ਼ੈਸਲਾ, ਦਿੱਲੀ ਪੁਲਿਸ ਵਲੋਂ ਸੁਝਾਏ ਵਕੀਲਾਂ ਦੇ ਪੈਨਲ ਨੂੰ ਕੀਤਾ ਖ਼ਾਰਜ

kerjriwal/nawanpunjab.com

ਨਵੀਂ ਦਿੱਲੀ, 16 ਜੁਲਾਈ (ਦਲਜੀਤ ਸਿੰਘ)- ਅਰਵਿੰਦ ਕੇਜਰੀਵਾਲ ਕੈਬਨਿਟ ਨੇ ਕਿਸਾਨਾਂ ਦੇ ਵਿਰੋਧ ਨਾਲ ਜੁੜੇ ਕੇਸਾਂ ਲਈ ਦਿੱਲੀ ਪੁਲਿਸ ਦੁਆਰਾ ਸੁਝਾਏ ਵਕੀਲਾਂ ਦੇ ਪੈਨਲ ਨੂੰ ਖ਼ਾਰਜ ਕਰ ਦਿੱਤਾ ਹੈ । ਕੇਜਰੀਵਾਲ ਕੈਬਨਿਟ ਨੇ ਫ਼ੈਸਲਾ ਲਿਆ ਹੈ ਕਿ ਰਾਜ ਸਰਕਾਰ ਦੇ ਵਕੀਲ ਹੀ ਕਿਸਾਨੀ ਅੰਦੋਲਨ ਦੇ ਨਾਲ ਜੁੜੇ ਮਾਮਲਿਆਂ ਵਿਚ ਸਰਕਾਰੀ ਵਕੀਲ ਹੋਣਗੇ ।

ਫ਼ੈਸਲਾ ਹੁਣ ਉਪ ਰਾਜਪਾਲ ਨੂੰ ਭੇਜਿਆ ਜਾਵੇਗਾ। ਉਪ ਰਾਜਪਾਲ ਅਨਿਲ ਬੈਜਲ ਚਾਹੁੰਦੇ ਸਨ ਕਿ ਸਰਕਾਰ ਦਿੱਲੀ ਪੁਲਿਸ ਵਲੋਂ ਸੁਝਾਏ ਵਕੀਲਾਂ ਦੇ ਪੈਨਲ ਨੂੰ ਮਨਜ਼ੂਰੀ ਦਵੇ ।

Leave a Reply

Your email address will not be published. Required fields are marked *