ਚੰਡੀਗੜ੍ਹ : ਪੰਜਾਬ ‘ਚ ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੀ ਹੈ। ਇਸ ਦੇ ਲਈ 23 ਅਗਸਤ ਨੂੰ ਚੰਡੀਗੜ੍ਹ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਪੁਲਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਰੇ ਚੁਣੇ ਹੋਏ ਉਮੀਦਵਾਰਾਂ ਨੂੰ ਮੈਡੀਕਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡੇ ਜਾਣਗੇ।