ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵਲੋਂ ਇਕ ਬਜ਼ੁਰਗ ਵਿਅਕਤੀ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਵਿਅਕਤੀ ਨਾਲ ਹੋਈ ਧੱਕਾਮੁੱਕੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਦੇ ਮੁਲਾਜ਼ਮਾਂ ਵੱਲੋਂ ਬੀਤੇ ਦਿਨੀਂ ਅੰਮ੍ਰਿਤ ਵੇਲੇ ਸੁਨਹਿਰੀ ਪਾਲਕੀ ਸਾਹਿਬ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੋਸ਼ੋਭਿਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕਰਨ ਲਈ ਲਿਜਾਇਆ ਜਾਂਦਾ ਹੈ। ਉਸ ਸਮੇਂ ਇੱਕ ਬਜ਼ੁਰਗ ਵਿਅਕਤੀ ਨਾਲ ਬੁਰੀ ਤਰ੍ਹਾਂ ਖਿੱਚਾ ਧੂਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।