ਨਵੀਂ ਦਿੱਲੀ, 21 ਅਗਸਤ-ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਐਤਵਾਰ ਨੂੰ ਦਿੱਲੀ ਪੁਲਿਸ ਨੇ ਦੇਸ਼ ‘ਚ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ ‘ਚ ਹਿੱਸਾ ਲੈਣ ਲਈ ਰਾਸ਼ਟਰੀ ਰਾਜਧਾਨੀ ‘ਚ ਦਾਖ਼ਲ ਹੁੰਦੇ ਸਮੇਂ ਹਿਰਾਸਤ ‘ਚ ਲੈ ਲਿਆ। ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ‘ਚ ਉਦੋਂ ਰੋਕਿਆ ਗਿਆ, ਜਦੋਂ ਉਹ ਜੰਤਰ-ਮੰਤਰ ਜਾ ਰਹੇ ਸਨ। ਉਨ੍ਹਾਂ ਕਿਹਾ, ‘ਇਸ ਤੋਂ ਬਾਅਦ, ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ।’
ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ
