ਪਟਿਆਲਾ, 22 ਅਗਸਤ- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪਟਿਆਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ 2018 ਵਿਚ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਾਏ ਸੀ ਕਿ ਬ੍ਰਹਮ ਮਹਿੰਦਰਾ ਨੇ ਆਪਣੀ ਕੋਈ ਕੰਪਨੀ ਖੋਲ੍ਹੀ ਹੈ ਜੋ ਨਸ਼ਾ ਛੁਡਾਊ ਕੇਂਦਰ ‘ਚ ਦਵਾਈ ਸਪਲਾਈ ਕਰਦੀ ਹੈ।
ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਪਟਿਆਲਾ ਵਿਖੇ ਸਿਮਰਜੀਤ ਸਿੰਘ ਬੈਂਸ ਉਤੇ ਮਾਣਹਾਨੀ ਦਾ ਕੇਸ ਪਾਇਆ ਸੀ, ਜਿਸ ਨੂੰ ਲੈ ਕੇ ਅੱਜ ਸਿਮਰਜੀਤ ਸਿੰਘ ਬੈਂਸ ਨੂੰ ਪਟਿਆਲਾ ਅਦਾਲਤ ਵਿੱਚ ਲਿਆਂਦਾ ਗਿਆ ਹੈ ।