ਚੰਡੀਗੜ੍ਹ, 22 ਅਗਸਤ – ਵਿਜੀਲੈਂਸ ਦਫ਼ਤਰ ਦੇ ਬਾਹਰ ਕਾਂਗਰਸ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੇਰੇ ਖ਼ਿਲਾਫ਼ ਜਾਂਚ ਵਿਚ ਕੁੱਝ ਨਹੀਂ ਮਿਲਿਆ ਹੈ। ਵਿਜੀਲੈਂਸ ਵਲੋਂ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਜੀਲੈਂਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੈਂ ਵਿਜੀਲੈਂਸ ਦਫ਼ਤਰ ਦੇ ਬਾਹਰ ਹੀ ਹਾਂ, ਮੈਨੂੰ ਫੜਨਾ ਹੈ ਤਾਂ ਫੜ ਲਓ।
ਮੇਰੇ ਖ਼ਿਲਾਫ਼ ਜਾਂਚ ਵਿਚ ਕੁੱਝ ਨਹੀਂ ਮਿਲਿਆ : ਭਾਰਤ ਭੂਸ਼ਣ ਆਸ਼ੂ
