ਖੇਮਕਰਨ, 25 ਅਗਸਤ – ਖੇਮਕਰਨ ਸ਼ਹਿਰ ਦੀ ਸੰਘਣੀ ਆਬਾਦੀ ‘ਚ ਬੀਤੀ ਰਾਤ ਇਕ ਵਜੇ ਬਜ਼ੁਰਗ ਸੁਨਿਆਰੇ ਦੀਦਾਰ ਸਿੰਘ ਦੇ ਘਰ ਕਰੀਬ ਪੰਜ ਨਕਾਬਪੋਸ਼ ਹਥਿਆਰ ਬੰਦ ਲੁਟੇਰੇ ਛੱਤ ਰਾਹੀਂ ਦਾਖ਼ਲ ਹੋਏ ਤੇ ਜ਼ਬਰਦਸਤੀ ਘਰ ‘ਚੋਂ ਸੋਨਾ, ਨਕਦੀ ਸਭ ਕੁਝ ਲੁੱਟ ਲੈ ਕੇ ਜਾਣ ਦੀ ਘਟਨਾ ਵਾਪਰੀ ਹੈ, ਜਿਸ ਕਾਰਨ ਸ਼ਹਿਰ ‘ਚ ਸਹਿਮ ਵਰਗਾ ਮਾਹੌਲ ਬਣਿਆ ਹੈ। ਲੁਟੇਰੇ ਜਾਂਦੇ ਸਮੇਂ ਬਜ਼ੁਰਗ ਨੂੰ ਜ਼ਖ਼ਮੀ ਕਰਕੇ ਉਨ੍ਹਾਂ ਨੂੰ ਘਰ ਬੰਦ ਕਰਕੇ ਪੁਲਿਸ ਨੂੰ ਸੂਚਨਾ ਨਾ ਦੇਣ ਦੀਆਂ ਧਮਕੀਆਂ ਦੇ ਕੇ ਘਰ ਦਾ ਮੇਨ ਗੇਟ ਖੋਲ੍ਹ ਕੇ ਫ਼ਰਾਰ ਹੋ ਗਏ। ਸਥਾਨਕ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Related Posts

ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ- ਆਗਾਮੀ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ…

4 ਵਾਰ ਵਿਧਾਇਕ ਰਹੇ ਆਗੂ ਨੇ ਪਾਰਟੀ ਨੂੰ ਕਿਹਾ ਅਲਵਿਦਾ
ਬਠਿੰਡਾ – ਸਾਬਕਾ ਵਿਧਾਇਕ ਜੀਤ ਮਹਿੰਦਰਾ ਸਿੱਧੂ ਨੇ ਇਕ ਵਾਰ ਫਿਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਉਸ ‘ਤੇ ਸਾਜ਼ਿਸ਼…

ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਪੁੱਜੀ ਸੰਗਤ
ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ,…