ਹਰੀਸ਼ ਰਾਵਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਦੇ ਬਾਅਦ ਹਰੀਸ਼ ਰਾਵਤ ਦਾ ਬਿਆਨ ਆਇਆ ਸਾਹਮਣੇ

rawat/nawanpunjab.com

ਚੰਡੀਗੜ੍ਹ, 17 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੰਡੀਗੜ੍ਹ ਵਿਖੇ ਸਿਸਵਾਂ ਹਾਊਸ ਵਿਖੇ ਮੁਲਾਕਾਤ ਕਰਨ ਦੇ ਬਾਅਦ ਹਰੀਸ਼ ਰਾਵਤ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਮਹਾਨ ਬਿਆਨ ਦਿੱਤਾ ਸੀ, ਜਿਸ ’ਚ ਉਨ੍ਹਾਂ ਨੇ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੋਣ ਦੀ ਗੱਲ ਕਹੀ ਸੀ।
ਇਸ ਤੋਂ ਇਲਾਵਾ ਉਨ੍ਹਾਂ ਕੁਝ ਵੀ ਬੋਲਣ ਤੋਂ ਇਨਕਾਰ ਦਿੱਤਾ। ਇਥੇ ਦੱਸ ਦੇਈਏ ਕਿ ਹਰੀਸ਼ ਰਾਵਤ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਵਿਖੇ ਸਿਸਵਾਂ ਹਾਊਸ ਆਏ ਸਨ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸਾਹਮਣੇ ਕਈ ਮੁੱਦੇ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੀਸ਼ ਰਾਵਤ ਦੇ ਸਾਹਮਣੇ ਚੁੱਕੇ ਗਏ ਮੁੱਦਿਆਂ ਨੂੰ ਹਰੀਸ਼ ਰਾਵਤ ਨੇ ਕਾਂਗਰਸ ਪ੍ਰਧਾਨ ਦੇ ਸਾਹਮਣੇ ਰੱਖਣ ਦਾ ਵੀ ਭਰੋਸਾ ਦਿੱਤਾ।

Leave a Reply

Your email address will not be published. Required fields are marked *