ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰਨ ਜਾ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ‘ਚ ਇਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ।
2600 ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ, ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ।