ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਭਗਵੰਤ ਮਾਨ ਵਲੋਂ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ, 27 ਅਗਸਤ – ‘ਸਾਡੇ ਖਿਡਾਰੀ, ਸਾਡਾ ਮਾਣ’ ਸਮਾਰੋਹ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਦੇ ਤਗਮਾ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਨਕਦ ਰਾਸ਼ੀ ਦੇ ਕੇ ਨਵਾਜਿਆ ਗਿਆ।

ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 23 ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇਸ ਸਮਾਰੋਹ ਚਾਂਦੀ ਤਗਮਾ ਜੇਤੂ ਖਿਡਾਰੀਆਂ ਨੂੰ 50 ਲੱਖ ਰੁਪਏ, ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ 40 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5-5 ਲੱਖ ਰੁਪਏ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਖੇਡ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵੀ ਸ਼ਾਮਲ ਹੋਏ।

Leave a Reply

Your email address will not be published. Required fields are marked *