ਚੰਡੀਗੜ੍ਹ,17 ਜੁਲਾਈ (ਦਲਜੀਤ ਸਿੰਘ)- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਹੋਈ ਮੀਟਿੰਗ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਹਾਈਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਸਬੰਧੀ ਕੈਪਟਨ ਨੂੰ ਮਨਾ ਲਿਆ ਗਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਹਾਈਕਮਾਨ ਵਲੋਂ ਲਿਆ ਕੋਈ ਵੀ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ |
ਦੋਨਾਂ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਵੀ ਸੰਕੇਤ ਮਿਲੇ ਹਨ ਕਿ ਆਉਂਦੇ ਹਫ਼ਤੇ ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ ਵੀ ਹੈ | ਜਿਸ ਦੌਰਾਨ ਕੈਪਟਨ ਆਪਣੀ ਮਰਜ਼ੀ ਅਨੁਸਾਰ ਫ਼ੈਸਲਾ ਲੈ ਸਕਣਗੇ |