ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ

ਅੰਮ੍ਰਿਤਸਰ, 27 ਅਗਸਤ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਬਾਰੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰ ਕੇ ਮੁਕੰਮਲ ਪੜਤਾਲ ਕੀਤੀ ਜਾਵੇਗੀ ਅਤੇ ਜਿਸ ਥਾਂ ਵੀ ਗੁਰੂ ਸਾਹਿਬ ਦੇ ਸਤਿਕਾਰ ਵਿਚ ਢਿੱਲ ਦਿਖਾਈ ਦਿੱਤੀ, ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਜਾਣਗੇ। 

Leave a Reply

Your email address will not be published. Required fields are marked *