ਬਠਿੰਡਾ, 29 ਅਗਸਤ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਗਈ ਹੈ। ਧਮਕੀ ਵਿਚ ਉਸ ਨੇ ਕਿਹਾ ਕਿ ਕੇਂਦਰੀ ਜੇਲ ਬਠਿੰਡਾ ਦਾ ਇਕ ਸਹਾਇਕ ਸੁਪਰਡੈਂਟ ਬਠਿੰਡਾ ਜੇਲ੍ਹ ‘ਚ ਬੰਦ ਉਸ ਦੇ ਤਿੰਨ ਸਾਥੀਆਂ ਗੈਂਗਸਟਰ ਸਾਰਜ ਮਿੰਟੂ, ਜਗਰੋਸ਼ਨ ਹੁੰਦਲ ਤੇ ਬੌਬੀ ਮਲਹੋਤਰਾ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਉਸ ਨੂੰ ਨੱਥ ਪਾਈ ਜਾਵੇ। ਨਹੀਂ ਤਾਂ ਉਹ ਮੂਸੇਵਾਲਾ ਕਾਂਡ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਮਜਬੂਰ ਹੋਣਗੇ ।
ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਪੁਲਿਸ ਨੂੰ ਧਮਕੀ
