ਚੰਡੀਗੜ੍ਹ, 29 ਅਗਸਤ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦਾ ਤਰਕ ਹੈ ਕਿ ਇਨ੍ਹਾਂ ਥਾਵਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ।ਪੰਜਾਬ ਸਰਕਾਰ ਦੇ ਜਵਾਬ ਨੂੰ ਲੈ ਕੇ ਹਾਈਕੋਰਟ ਦਾ ਕਹਿਣਾ ਹੈ ਕਿ ਇਸ ਵਿਚ ਇਕ ਵੀ ਸ਼ਬਦ ਨਹੀਂ ਹੈ ਜੋ ਦੱਸ ਸਕੇ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵਲੋਂ ਕੀ ਕੁਝ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਗਲੀ ਸੁਣਵਾਈ ਉੱਤੇ ਜਵਾਬ ਦੇਵੇ ਕਿ ਸਰਕਾਰ ਮਾਈਨਿੰਗ ਨੂੰ ਰੋਕਣ ਲਈ ਕੀ ਕਰ ਰਹੀ ਹੈ?
Related Posts
ਈ ਡੀ ਹਿਰਾਸਤ ਦੌਰਾਨ ਨਵਾਬ ਮਲਿਕ ਦੀ ਤਬੀਯਤ ਖ਼ਰਾਬ
ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ, ਜਿਸ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 3 ਮਾਰਚ ਤੱਕ…
ਰੇਲਵੇ ਸਟੇਸ਼ਨ ਭੋਗਪੁਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਧਰਨਾ ਪ੍ਰਦਰਸ਼ਨ ਜਾਰੀ
ਭੋਗਪੁਰ, 18 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੇਂਦਰ ਸਰਕਾਰ ਦੇ ਭਾਜਪਾ ਸਰਕਾਰ ਦੇ ਮੰਤਰੀ ਦੇ ਪੁੱਤਰ…
ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਅਜਨਾਲਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉਤੇ ਦੋ ਪਲਟੂਨ ਪੁਲ਼ਾਂ…