ਸ੍ਰੀ ਮੁਕਤਸਰ ਸਾਹਿਬ – ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 24 ਅਗਸਤ ਤੋਂ ਧਰਨੇ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ । ਇਸ ਧਰਨੇ ਵਿੱਚ ਸ਼ਾਮਲ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਨੇ ਧਰਨੇ ਦੌਰਾਨ ਕਥਿਤ ਤੌਰ ‘ਤੇ ਜ਼ਹਿਰੀਲੀ ਦਵਾਈ ਨਿਗਲ ਲਈ , ਜਿਸ ਦੀ ਫ਼ਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਮੌਤ ਹੋ ਗਈ।
ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨੇ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
