ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਦੇ ਬੇਟੇ ਰਣਇੰਦਰ ਸਿੰਘ ਵੀ ਮੌਜੂਦ ਸਨ।
ਕੈਪਟਨ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਨੇ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਕੈਪਟਨ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਭ ਤੋਂ ਪਹਿਲਾਂ ਰਿਹਾ ਹੈ ਅਤੇ ਹਮੇਸ਼ਾ ਰਹੇਗਾ।