ਕਪੂਰਥਲਾ, 2 ਸਤੰਬਰ – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਸੈਫਲਾਬਾਦ ਆਦਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਬਟਾਲਾ ਪੁੱਜੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਵਲੋਂ ਥਾਂ ਥਾਂ ‘ਤੇ ਸੰਗਤਾਂ ਲਈ ਵੱਖ-ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ ਸਨ।
Related Posts
ਕੁਰਾਲੀ ‘ਚ ਤੜਕੇ ਸਵੇਰੇ ਖ਼ੌਫ਼ਨਾਕ ਵਾਰਦਾਤ, ਮੱਝ ਦੀ ਧਾਰ ਕੱਢਣ ਗਈ ਵਿਧਵਾ ਔਰਤ ਨੂੰ ਬੇਰਹਿਮੀ ਨਾਲ ਵੱਢਿਆ
ਕੁਰਾਲੀ: ਕੁਰਾਲੀ ਦੇ ਪਿੰਡ ਬੜੌਦੀ ਵਿਖੇ ਸ਼ਨੀਵਾਰ ਤੜਕੇ ਸਵੇਰੇ ਉਸ ਵੇਲੇ ਖ਼ੌਫ਼ਨਾਕ ਵਾਰਦਾਤ ਵਾਪਰੀ, ਜਦੋਂ ਮੱਝ ਦੀ ਧਾਰ ਕੱਢਣ ਗਈ…
ਹੜ੍ਹਾਂ ਦੇ ਮੱਦੇਨਜ਼ਰ ਪੰਜਾਬੀਆਂ ਲਈ ਐਡਵਾਈਜ਼ਰੀ ਜਾਰੀ, ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ
ਚੰਡੀਗੜ੍ਹ : ਪੰਜਾਬ ‘ਚ ਹੜ੍ਹਾਂ ਦੌਰਾਨ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ…
ਪੰਜਾਬ ‘ਉਡਤਾ ਪੰਜਾਬ’ ਨਹੀਂ ਬਲਕਿ ‘ਦੌੜਦਾ ਅਤੇ ਚੜ੍ਹਦੀ ਕਲਾ ਵਾਲਾ ਪੰਜਾਬ’ ਹੈ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਦੋਸ਼ ਲਾਇਆ ਕਿ ਪੰਜਾਬ ਖ਼ਿਲਾਫ਼ ‘ਉਡਤਾ ਪੰਜਾਬ’ ਦਾ ਗਲਤ…
