ਚੋਹਲਾ ਸਾਹਿਬ, 3 ਸਤੰਬਰ -ਪੰਜਾਬ ‘ਚ ਵਗ ਰਹੇ ਨਸ਼ਿਆਂ ਦੇ ਦਰਿਆ ਕਾਰਨ, ਆਏ ਦਿਨ ਹੁੰਦੀਆਂ ਨੌਜਵਾਨਾਂ ਦੀਆਂ ਮੌਤਾਂ ਦੇ ਚੱਲਦਿਆਂ ਘਰਾਂ ਦੇ ਘਰ ਉੱਜੜ ਗਏ ਹਨ। ਹੁਣ ਇਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਪਿੰਡ ਧੁੰਨ ਢਾਏ ਵਾਲਾ ਤੋਂ ਸਾਹਮਣੇ ਆਈ। ਇਕ ਪਰਿਵਾਰ ਦੇ ਦੋ ਸਕੇ ਭਰਾਵਾਂ ‘ਚ ਅੰਗਰੇਜ਼ ਸਿੰਘ ਨਾਂ ਦੇ ਨੌਜਵਾਨ ਦੀ ਬੀਤੇ ਵੀਰਵਾਰ ਨੂੰ ਨਸ਼ੇ ਦੀ ਵੱਧ ਮਾਤਰਾ ਕਾਰਨ ਮੌਤ ਹੋਈ ਸੀ, ਜਿਸ ਦੀ ਆਤਮਿਕ ਸ਼ਾਂਤੀ ਲਈ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਨਹੀਂ ਪਏ ਸਨ ਕਿ ਛੋਟੇ ਭਰਾ ਗੁਰਮੇਲ ਸਿੰਘ ਨੇ ਵੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਆਪਣੀ ਜਾਨ ਗਵਾ ਲਈ। ਜਾਣਕਾਰੀ ਮੁਤਾਬਿਕ ਥਾਣਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਧੁੰਨ ਢਾਏ ਵਾਲਾ ਦੇ ਕਿਸਾਨ ਮੁਖਤਿਆਰ ਸਿੰਘ ਦੇ ਦੋ ਪੁੱਤਰ ਅੰਗਰੇਜ਼ ਸਿੰਘ (23) ਅਤੇ ਗੁਰਮੇਲ ਸਿੰਘ (21) ਗੁਜਰਾਤ ਦੇ ਮੁੰਦਰਾ ਸ਼ਹਿਰ ‘ਚ ਕਿਸੇ ਪ੍ਰਾਈਵੇਟ ਕੰਪਨੀ ‘ਚ ਕੰਮ ਕਰਦੇ ਸਨ।
ਦੋ ਸਕੇ ਭਰਾਵਾਂ ਦੀ ਨਸ਼ੇ ਦੀ ਵੱਧ ਮਾਤਰਾ ਕਾਰਨ ਮੌਤ
