ਚੰਡੀਗੜ੍ਹ, 7 ਸਤੰਬਰ – ਪੰਜਾਬ ‘ਚ ਨਵੇਂ ਟੈਕਸਟਾਈਲ ਪਾਰਕ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਟੈਕਸਟਾਈਲ ਪਾਰਕ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਨੇ 1000 ਏਕੜ ਜ਼ਮੀਨ ‘ਤੇ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼ ਕੀਤੀ ਹੈ।
ਪਿਛਲੀ ਸਰਕਾਰ ਨੇ ਮੱਤੇਵਾੜਾ ਵਿਖੇ ਪਾਰਕ ਲਗਾਉਣ ਦੀ ਮਨਜ਼ੂਰੀ ਦਿੱਤੀ ਸੀ ਜਦਕਿ ਮੁੱਖ ਮੰਤਰੀ ਨੇ ਮੱਤੇਵਾੜਾ ਦੀ ਥਾਂ ਦੂਜੀ ਥਾਂ ਪਾਰਕ ਬਣਾਉਣ ਦਾ ਐਲਾਨ ਕੀਤਾ ਸੀ।