ਫਾਜ਼ਿਲਕਾ – ਫਾਜ਼ਿਲਕਾ ਜ਼ਿਲ੍ਹੇ ‘ਚ ਪੈਂਦੀ ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ. ਜਵਾਨਾਂ ਵੱਲੋਂ ਹੈਰੋਇਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ.ਦੇ ਜਵਾਨਾਂ ਨੂੰ ਸਰਹੱਦ ਨੇੜੇ ਹੱਲ-ਚੱਲ ਦਿਖਾਈ ਦਿੱਤੀ ਸੀ , ਜਿਸ ਤੋਂ ਬਾਅਦ ਉਨ੍ਹਾਂ ਨੇ ਤਲਾਸ਼ੀ ਮੁਹਿੰਮ ਚਲਾਇਆ ਤਾਂ ਉਨ੍ਹਾਂ ਨੂੰ 7 ਕਿਲੋ ਹੈਰੋਇਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਦੀ ਕੀਮਤ 35 ਕਰੋੜ ਦੱਸੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ 50 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ 66 ਬਟਾਲੀਅਨ ਦੇ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸਰਹੱਦ ਦੇ ਨੇੜਲੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਇਆ ਗਿਆ ਸੀ। ਜਿਸ ਦੌਰਾਨ ਭਾਰਤੀ ਜਵਾਨਾਂ ਨੂੰ ਪਿੰਡ ਦਿਲਾਵਰ ਭੈਣੀ ਦੇ ਖੇਤਾਂ ‘ਚੋਂ ਹੈਰੋਇਨ ਅਤੇ 50 ਜ਼ਿੰਦਾ ਕਾਰਤੂਸ ਮਿਲੇ। ਉਨ੍ਹਾਂ ਕਿਹਾ ਕਿ ਇਹ ਹੈਰੋਇਨ ਕਿਥੋਂ ਅਤੇ ਕਿਵੇਂ ਆਈ ਅਤੇ ਇਸ ਦੇ ਪਿੱਛੇ ਕਿਸਦਾ ਹੇਠ ਹੀ ਉਸਦੇ ਸੰਬੰਧੀ ਉਨ੍ਹਾਂ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 3.780 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ।