ਚੰਡੀਗੜ੍ਹ, 10 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦਿਹਾਂਤ ਹੋ ਗਿਆ ਹੈ।
ਜਥੇਦਾਰ ਅਵਤਾਰ ਸਿੰਘ ਡੀ.ਐੱਸ.ਜੀ.ਐੱਮ.ਸੀ. ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾ ਚੁੱਕੇ ਹਨ। ਜਥੇਦਾਰ ਅਵਤਾਰ ਸਿੰਘ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।