ਜਲੰਧਰ- ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਾਣੀ ਇੱਕ ਕੁਦਰਤੀ ਸੋਮਾ ਹੈ।
ਭਾਵੇਂ ਇਹ ਵਿਅਕਤੀ, ਰਾਜ ਜਾਂ ਦੇਸ਼ ਨਾਲ ਸੰਬੰਧਤ ਹੋਵੇ, ਜੀਵਾਂ ਨਾਲ ਇਸ ਨੂੰ ਸਾਂਝਾ ਕਰਨਾ ਸਿੱਖਣਾ ਚਾਹੀਦਾ ਹੈ। ਅਦਾਲਤ ਦਾ ਕਹਿਣਾ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦਾ ਨਿਰਮਾਣ ਪਿਛਲੇ ਦੋ ਦਹਾਕਿਆਂ ਤੋਂ ਲਟਕਿਆ ਹੋਇਆ ਹੈ।