ਨਵੀਂ ਦਿੱਲੀ— ਆਸਟ੍ਰੇਲੀਆਈ ਸੀਮਤ ਓਵਰ ਟੀਮ ਦੇ ਕਪਤਾਨ ਆਰੋਨ ਫਿੰਚ ਨੇ ਵਨ-ਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆਈ ਕ੍ਰਿਕਟ ਟੀਮ ਦੇ ਵਨ-ਡੇ ਅਤੇ ਟੀ-20 ਕਪਤਾਨ ਆਰੋਨ ਫਿੰਚ ਨੇ ਸ਼ਨੀਵਾਰ ਸਵੇਰੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ। ਉਹ ਕੱਲ੍ਹ ਭਾਵ ਐਤਵਾਰ ਨੂੰ ਕੇਨਰਸ ‘ਚ ਨਿਊਜ਼ੀਲੈਂਡ ਦੇ ਖਿਲਾਫ ਆਪਣਾ 146ਵਾਂ ਤੇ ਆਖ਼ਰੀ ਵਨ-ਡੇ ਇੰਟਰਨੈਸ਼ਨਲ ਮੈਚ ਖੇਡਣਗੇ।
ਆਰੋਨ ਫਿੰਚ ਨੇ ODI ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਕੱਲ੍ਹ ਖੇਡਣਗੇ ਆਖ਼ਰੀ ਵਨ-ਡੇ
