ਜਲੰਧਰ – 9 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਖਰੜ ਵਿਖੇ ਦਰਜ ਇਕ ਕੇਸ ਦੇ ਮਾਮਲੇ ‘ਚ ਮੋਹਾਲੀ ਪੁਲਸ ਨੂੰ ਟ੍ਰਾਂਜ਼ਿਟ ਰਿਮਾਂਡ ਦੇ ਕੇ ਜੱਗੂ ਨੂੰ ਉਨ੍ਹਾਂ ਦੇ ਹਵਾਲੇ ਕੀਤੇ ਜਾਣ ਦਾ ਹੁਕਮ ਦਿੱਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜੱਗੂ ਭਗਵਾਨਪੁਰੀਆ ਦੇ ਵਕੀਲ ਬੀ. ਐੱਸ. ਕਾਹਲੋਂ ਨੇ ਦੱਸਿਆ ਕਿ ਅਦਾਲਤ ਵਿਚ ਜੱਗੂ ਭਗਵਾਨਪੁਰੀਆ ਨੂੰ ਸਾਲ 2014 ਵਿਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ‘ਚ ਪੇਸ਼ ਕੀਤਾ ਗਿਆ ਹੈ। ਜੱਗੂ ਭਗਵਾਨਪੁਰੀਆ ਦੀ ਪੇਸ਼ੀ ਨੂੰ ਲੈ ਕੇ ਅੱਜ ਸਵੇਰੇ ਤੋਂ ਹੀ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੇ ਨਾਲ ਹੀ ਅਦਾਲਤੀ ਕੰਪਲੈਕਸ ਨੂੰ ਜਾਣ ਵਾਲੇ ਰਸਤੇ ਵੀ ਬੰਦ ਕੀਤੇ ਗਏ ਸਨ।