ਨਵੀਂ ਦਿੱਲੀ, 14 ਸਤੰਬਰ-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਗੋਆ ਦੇ ਵਿਚ 8 ਕਾਂਗਰਸੀ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਏ.ਐੱਨ.ਆਈ. ਦੀ ਖ਼ਬਰ ਮੁਤਾਬਿਕ, ਕਾਂਗਰਸ ਦੇ 8 ਵਿਧਾਇਕ ਦਿਗੰਬਰ ਕਾਮਤ, ਮਾਈਕਲ ਲੋਬੋ, ਡੇਲੀਲਾ ਲੋਬੋ, ਰਾਜੇਸ਼ ਫਲਦੇਸਾਈ, ਕੇਦਾਰ ਨਾਇਕ, ਸੰਕਲਪ ਅਮੋਨਕਰ, ਅਲੈਕਸੀ ਸਿਕਵੇਰਾ ਅਤੇ ਰੁਡੋਲਫ ਫਰਨਾਂਡੀਜ਼ ਅੱਜ ਭਾਜਪਾ ‘ਚ ਸ਼ਾਮਿਲ ਹੋਣਗੇ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕੀਤੀ।