SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹੋਏ ਸਵਾਲ-ਜਵਾਬ

badal/nawapunjab.com

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਬੁੱਧਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਏ। ਕਰੀਬ 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੂੰ ਇਸ SIT ਨੇ 30 ਅਗਸਤ ਨੂੰ ਬੁਲਾਇਆ ਸੀ। ਹਾਲਾਂਕਿ ਉਨ੍ਹਾਂ ਨੇ ਸੰਮਨ ਨਾ ਮਿਲਣ ਦੀ ਗੱਲ ਆਖੀ ਤੇ ਹਾਈਵੇ ਜਾਮ ਕਰਨ ਦੇ ਮਾਮਲੇ ‘ਚ ਜ਼ੀਰਾ ਅਦਾਲਤ ‘ਚ ਪੇਸ਼ ਹੋਣ ਲਈ ਚਲੇ ਗਏ ਸਨ ਜਿਸ ਤੋਂ ਬਾਅਦ SIT ਨੇ ਉਨ੍ਹਾਂ ਨੂੰ 14 ਸਤੰਬਰ ਨੂੰ ਬੁਲਾਇਆ ਸੀ।

ਇਸ ਤੋਂ ਪਹਿਲਾਂ 6 ਸਤੰਬਰ ਨੂੰ ਪੰਜਾਬ ਪੁਲਿਸ ਦੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ SIT ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਨਾਲ ਬਿਕਰਮ ਮਜੀਠੀਆ ਸਮੇਤ ਦਿੱਗਜ ਅਕਾਲੀ ਆਗੂ ਮੌਜੂਦ ਸਨ। ਉਨ੍ਹਾਂ ਤੋਂ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਪੁੱਛਗਿੱਛ ਕੀਤੀ ਜਾ ਗਈ ਸੀ। ਬਹਿਬਲ ਕਲਾਂ ਗੋਲ਼ੀਬਾਰੀ ਵੇਲੇ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਹ ਉਸ ਸਮੇਂ ਗ੍ਰਹਿ ਵਿਭਾਗ ਨੂੰ ਵੀ ਸੰਭਾਲ ਰਹੇ ਸਨ। ਇਸ ਗੋਲ਼ੀਬਾਰੀ ‘ਚ ਦੋ ਲੋਕ ਮਾਰੇ ਗਏ ਸਨ। SIT ਜਾਣਨਾ ਚਾਹੁੰਦੀ ਹੈ ਕਿ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲ਼ੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।

Leave a Reply

Your email address will not be published. Required fields are marked *