ਚੰਡੀਗੜ੍ਹ, 14 ਸਤੰਬਰ– ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ.ਆਈ.ਟੀ. ਵਲੋਂ ਸੁਖਬੀਰ ਸਿੰਘ ਬਾਦਲ ਕੋਲੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਤਮ ਹੋ ਗਈ ਹੈ। 6 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਬਾਹਰ ਆਏ ਤੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ।
ਐੱਸ.ਆਈ.ਟੀ. ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 6 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਨੂੰ ਭਾਵੇਂ 100 ਵਾਰ ਸੱਦੋ, ਪਰ ਪੰਜਾਬ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਦੇ ਅਸਲ ਦੋਸ਼ੀਆਂ ਨੂੰ ਫੜੇ । ਉਨ੍ਹਾਂ ਕਿਹਾ ਕਿ ‘ਆਪ’ ਆਗੂ ਮੰਡੀਆਂ ਵਿਚ ਖੜੇ ਹਨ ਤਾਂ ਹੀ ਉਨ੍ਹਾਂ ਨੂੰ ਖਰੀਦਿਆ ਜਾ ਰਿਹਾ ਹੈ।