ਪੰਜਾਬ ਸਰਕਾਰ ਵਿਦਿਆਰਥੀਆਂ ਦੇ ਨਾਲ ਖੜੀ ਹੈ – ਚੰਡੀਗੜ੍ਹ ਯੂਨੀਵਰਸਿਟੀ ਮੁੱਦੇ ‘ਤੇ ਰਾਘਵ ਚੱਢਾ

ਨਵੀਂ ਦਿੱਲੀ, 19 ਸਤੰਬਰ – ਚੰਡੀਗੜ੍ਹ ਯੂਨੀਵਰਸਿਟੀ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਹ ਇਕ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਹੈ। ਪੰਜਾਬ ਸਰਕਾਰ ਵਿਦਿਆਰਥੀਆਂ ਦੇ ਨਾਲ ਖੜੀ ਹੈ।

ਅਸੀਂ ਫੋਰੈਂਸਿਕ ਜਾਂਚ ਕੀਤੀ ਹੈ ਅਤੇ ਦੋਸ਼ੀਆਂ ਨੂੰ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਡੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਸੱਚ ਅਤੇ ਇਨਸਾਫ਼ ਦੀ ਜਿੱਤ ਹੋਵੇਗੀ।

Leave a Reply

Your email address will not be published. Required fields are marked *