ਦਵਿੰਦਰ ਬੰਬੀਹਾ ਗਰੁੱਪ ਨੇ ਲਈ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ

ਚੰਡੀਗੜ੍ਹ, 20 ਸਤੰਬਰ- ਰਾਜਸਥਾਨ ਦੇ ਨਾਗੌਰ ‘ਚ ਸੋਮਵਾਰ ਨੂੰ ਦਿਨ-ਦਿਹਾੜੇ ਪੇਸ਼ੀ ‘ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲੇ ਵਿਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਇਸ ਵਾਰਦਾਤ ਵਿਚ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਹੁਣ ਸੰਦੀਪ ਨੂੰ ਮਾਰਨ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਹੈ।

ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈ.ਡੀ. ‘ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜਾ ਕੰਮ ਹੋਇਆ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਅੱਗੇ ਆਉਣ ਵਾਲੇ ਸਮੇਂ ‘ਚ ਲਾਰੈਂਸ, ਜੱਗੂ ਅਤੇ ਗੋਲਡੀ ਬਰਾੜ ਦਾ ਵੀ ਹੋਵੇਗਾ ਪੱਕਾ। ਦੇਖਦੇ ਰਹੋ ਅਤੇ ਇੰਤਜ਼ਾਰ ਕਰੋ।

Leave a Reply

Your email address will not be published. Required fields are marked *