ਚੰਡੀਗੜ੍ਹ, 21 ਸਤੰਬਰ – ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਰਾਣਾ ਕੇ.ਪੀ. ਸਿੰਘ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਉੱਪਰ ਲਗਾਏ ਦੋਸ਼ਾਂ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੋਪੜ, ਫ਼ਤਿਹਗੜ੍ਹ ਸਾਹਿਬ ‘ਚ ਰਾਣਾ ਕੇ.ਪੀ. ਸਿੰਘ ਦੇ ਰਿਸ਼ਤੇਦਾਰਾਂ ਦੇ ਕ੍ਰਸ਼ਰ ਹਨ।
ਰਾਣਾ ਕੇ.ਪੀ. ਸਿੰਘ ਸਮੇਂ ਭ੍ਰਿਸ਼ਟਾਚਾਰ ਹੋਇਆ ਹੈ ਤੇ ਰਾਣਾ ਕੇ.ਪੀ. ਸਿੰਘ ਵਲੋਂ ਭ੍ਰਿਸ਼ਟਾਚਾਰ ਉੱਪਰ ਪਰਦਾ ਪਾਉਣ ਲਈ ਕੋਸ਼ਿਸ਼ ਕੀਤੀ ਗਈ ਹੈ। ਜੇਕਰ ਰਾਣਾ ਕੇ.ਪੀ. ਸਿੰਘ ਸੱਚੇ ਹਨ ਤਾਂ ਜਾਂਚ ਤੋਂ ਕਿਉਂ ਡਰਦੇ ਹਨ।