ਚੰਡੀਗੜ੍ਹ, 22 ਸਤੰਬਰ- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਈ ਭਾਜਪਾ ਲੀਡਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਇਨ੍ਹਾਂ ਭਾਜਪਾ ਵਰਕਰਾਂ ਨੂੰ ਰੋਕ ਲਿਆ ਗਿਆ। ਜਦੋਂ ਭਾਜਪਾ ਲੀਡਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀ ਬੁਛਾੜਾਂ ਦੀ ਵਰਤੋਂ ਕੀਤੀ।
ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।