ਚੰਡੀਗੜ੍ਹ, 22 ਸਤੰਬਰ – ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਜੋ ਐੱਫ.ਆਈ.ਆਰ. ਆਮ ਆਦਮੀ ਪਾਰਟੀ ਵਲੋਂ 25-25 ਕਰੋੜ ਰੁਪਏ ਬੀ.ਜੇ.ਪੀ. ਵਲੋਂ ਦਿੱਤੇ ਜਾਣ ਦੀ ਲਿਖਵਾਈ ਗਈ ਹੈ। ਉਸ ਦੀ ਮੌਜੂਦਾ ਸਿਟਿੰਗ ਜੱਜ ਪੰਜਾਬ ਹਰਿਆਣਾ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਕਿ ਪੰਜਾਬ ਦੇ ਲੋਕਾਂ ਸਾਹਮਣੇ ਸੱਚ ਆ ਸਕੇ।
ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਖ਼ਜ਼ਾਨੇ ਤੇ ਕੇਜਰੀਵਾਲ ਦਾ ਵਿਅਕਤੀਤਵ ਏਜੰਡਾ ਲਾਗੂ ਕਰਨ ਤੇ ਤੁਲੀ ਹੋਈ ਹੈ। ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐੱਫ.ਆਈ.ਆਰ. ‘ਚ ਕੋਈ ਦਮ ਨਹੀਂ ਕਿਸੇ ਵੀ ਵਿਅਕਤੀ ਦਾ ਜ਼ਿਕਰ ਨਹੀਂ ਕੀਤਾ ਗਿਆ। ਅੱਜ ਉਨ੍ਹਾਂ ਐੱਫ.ਆਈ.ਆਰ. ਦੀ ਕਾਪੀ ਪੱਤਰਕਾਰਾਂ ਨੂੰ ਮਜੀਠੀਆ ਵਲੋਂ ਵੰਡੀ ਵੀ ਗਈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਲੋਕਾਂ ਦੇ ਪੈਸੇ ਨੂੰ ਸਹੀ ਰੂਪ ‘ਚ ਵਰਤਣਾ ਚਾਹੁੰਦੀ ਹੈ ਤਾਂ ਪੰਜਾਬ ਦੇ ਮੁੱਦਿਆਂ ਦੇ ਉੱਤੇ ਸੈਸ਼ਨ ਸੱਦਣਾ ਚਾਹੀਦਾ ਸੀ।