ਚੰਡੀਗੜ੍ਹ, 22 ਸਤੰਬਰ- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਨੂੰ ਕਲੰਕਿਤ ਕਰ ਰਹੀ ਹੈ। ਪੰਜਾਬ ‘ਚ ਵੀ ‘ਅਪਰੇਸ਼ਨ ਲੋਟਸ’ ਤਹਿਤ ‘ਆਪ’ ਦੇ ਦਸ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੇ ਕੇ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਵੇਰੇ ਵਿਧਾਨ ਸਭਾ ‘ਚ ਵਿਧਾਇਕਾਂ ਦੀ ਮੀਟਿੰਗ ਦੌਰਾਨ ਫ਼ੈਸਲਾ ਹੋਇਆ ਹੈ ਕਿ ਰਾਜਪਾਲ ਵਲੋਂ ਰੱਦ ਕੀਤੇ ਵਿਸ਼ੇਸ਼ ਇਜਲਾਸ ਦੇ ਫ਼ੈਸਲੇ ਖ਼ਿਲਾਫ਼ ਪਾਰਟੀ ਸੁਪਰੀਮ ਕੋਰਟ ਜਾਏਗੀ।