ਚੰਡੀਗੜ੍ਹ, 24 ਸਤੰਬਰ-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਗਵਰਨਰ ‘ਤੇ ਵੱਡਾ ਇਲਜ਼ਾਮ ਲਗਾਇਆ ਗਿਆ ਹੈ। ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ ‘ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਰੱਦ ਕੀਤਾ ਗਿਆ ਹੈ, ਜਿਸ ਨਾਲ ਆਪ੍ਰੇਸ਼ਨ ਲੋਟਸ ਨੂੰ ਕਾਮਯਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਗਵਰਨਰ ਬਿਜਨੈਸ ਡਿਟੇਲ ਨਹੀਂ ਮੰਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਨੇ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਰਾਜਪਾਲ ਨੂੰ ਸਾਡੇ ਕੰਮਾਂ ਵਿਚ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ।