ਪਟਿਆਲਾ – 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ। ਨਵਜੋਤ ਸਿੱਧੂ ਅਗਲੇ 10 ਦਿਨ ਤੱਕ ਮੌਨ ਰਹਿਣਗੇ।
ਬੀਬੀ ਸਿੱਧੂ ਨੇ ਕਿਹਾ ਹੈ ਕਿ ਹੁਣ ਉਹ (ਨਵਜੋਤ ਸਿੰਘ ਸਿੱਧੂ) 5 ਅਕਤੂਬਰ ਤੱਕ ਬਿਲਕੁਲ ਮੌਨ ਰਹਿਣਗੇ ਅਤੇ ਇਸ ਤੋਂ ਬਾਅਦ ਹੀ ਉਹ ਸਾਰਿਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਮੌਨ ਵਰਤ ਵਿਜੇ ਦਸ਼ਮੀ ਤੱਕ ਜਾਰੀ ਰਹੇਗਾ। ਲਿਹਾਜ਼ਾ ਮਿਲਣ ਆਉਣ ਵਾਲਿਆਂ ਨੂੰ ਅਪੀਲ ਹੈ ਕਿ ਉਹ ਨਰਾਤਿਆਂ ਤੋਂ ਬਾਅਦ ਹੀ ਮੁਲਾਕਾਤ ਲਈ ਆਉਣ।