ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਦਿਆਂ ਕਿਹਾ ਕਿ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਚੰਨੀ ਕਿੱਥੇ ਚੱਲੇ ਗਏ ਹਨ? ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਸਾਈਨ ਕੀਤੀਆਂ ਬਹੁਤ ਸਾਰੀਆਂ ਵਿਵਾਦਤ ਫਾਈਲਾਂ ਮੇਰੇ ਕੋਲ ਆਉਂਦੀਆਂ ਹਨ ਤੇ ਮੈਂ ਉਨ੍ਹਾਂ ਫਾਈਲਾਂ ਬਾਰੇ ਸਭ ਕੁਝ ਪੁੱਛਣਾ ਚਾਹੁੰਦਾ ਹਾਂ।
ਉਨ੍ਹਾਂ ਕਿਹਾ ਕਿ ਕੁਝ ਫਾਈਲਾਂ ਇਸ ਤਰ੍ਹਾਂ ਦੀਆਂ ਹਨ ਜਿਨ੍ਹਾਂ ਦਾ ਫ਼ੈਸਲਾ ਕਾਰਜਕਾਲ ਦੇ ਅਖ਼ੀਰਲੇ ਦਿਨਾਂ ‘ਚ ਕੀਤਾ ਗਿਆ ਤੇ ਕੁਝ ਅਜਿਹੀਆਂ ਹਨ ਜੋ Post-dated ਤੇ Pre-dated ਵੀ ਸਨ।