ਅਹਿਮ ਖ਼ਬਰ : ਅੱਜ ਤੋਂ ‘ਸ਼ਹੀਦ ਭਗਤ ਸਿੰਘ’ ਦੇ ਨਾਂ ਨਾਲ ਜਾਣਿਆ ਜਾਵੇਗਾ ‘ਚੰਡੀਗੜ੍ਹ ਏਅਰਪੋਰਟ’

ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰੱਖੇ ਸਮਾਗਮ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਪੁੱਜੇ। ਉਨ੍ਹਾਂ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦੇ ਨਵੇਂ ਨਾਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਇਸ ਮੌਕੇ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਛੋਟੀ ਜਿਹੀ ਉਮਰ ‘ਚ ਹੀ ਫਾਂਸੀ ਦਾ ਰੱਸਾ ਚੁੰਮ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਕੈਨੇਡਾ ਅਤੇ ਅਮਰੀਕਾ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ।

Leave a Reply

Your email address will not be published. Required fields are marked *