ਚੰਡੀਗੜ੍ਹ, 1 ਅਕਤੂਬਰ- ਪੰਜਾਬ ਦੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਪੰਜਾਬ ਦੇ ਹੱਕਾਂ ‘ਚ ਪੰਜਾਬ ਦੇ ਮੁੱਦਿਆਂ ਲਈ ਉਠਾਈ ਜਾਂਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਕਰਕੇ ਪਿਛਲੇ ਸਾਲਾਂ ਤੋਂ ਉਨ੍ਹਾਂ ਤੇ ਦਰਜ ਕੀਤੇ ਕੇਸ ਫ਼ਿਰ ਖੋਲ੍ਹੇ ਜਾ ਰਹੇ ਹਨ।
ਲੱਖਾ ਸਿਧਾਣਾ ਵਲੋਂ ਹਾਲ ਹੀ ‘ਚ ਦਰਜ ਕੀਤੇ ਇਕ ਕੇਸ ਦਾ ਵੀ ਹਵਾਲਾ ਦੇ ਕੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਬਦਲਾਖੋਰੀ ਦੀ ਨੀਤੀ ਤੇ ਚੱਲ ਰਹੀ ਹੈ ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।