ਸਪੀਕਰ ਨੂੰ ਗ੍ਰਿਫਤਾਰ ਕਰਨ ਲਈ ਸੁਖਪਾਲ ਖਹਿਰਾ ਨੇ ਡੀਜੀਪੀ ਨੂੰ ਦਿੱਤਾ ਮੰਗ ਪੱਤਰ, ਲੱਖਾ ਸਿਧਾਣਾ ਦੀ ਕੀਤੀ ਹਮਾਇਤ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਖਹਿਰਾ ਨੇ ਦੱਸਿਆ ਕਿ ਕੁਲਤਾਰ ਸੰਧਵਾ ਖਿਲਾਫ਼ ਕੋਰਟ ਨੇ 17 ਸਤੰਬਰ ਨੂੰ ਨਾਨ ਬੇਲੇਵਲ ਵਰੰਟ ਜਾਰੀ ਕੀਤਾ ਹੈ। ਇਸ ਦੇ ਬਾਵਜੂਦ ਸਪੀਕਰ ਵਿਧਾਨ ਸਭਾ ਦੀ ਕਾਰਵਾਈ ਚਲਾ ਰਹੇ ਹਨ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 2020 ‘ਚ ਕੋਰੋਨਾ ਕਾਲ ਦੌਰਾਨ ਤਰਨਤਾਰਨ ‘ਚ ਧਰਨਾ ਦਿੱਤਾ ਸੀ। ਜਿਸ ਨੂੰ ਲੈ ਕੇ ਆਪ ਦੇ ਵਿਧਾਇਕਾਂ ਜਿਨ੍ਹਾਂ ਵਿਚ ਸਪੀਕਰ ਕੁਲਤਾਰ ਸੰਧਵਾ ਤੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਵੀ ਸ਼ਾਮਲ ਹਨ, ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇੱਤੇ ਇਸ ਗੱਲ ਦਾ ਜ਼ਿਕਰ ਕਰਨਾ ਜ਼ਰੂਰੀ ਹੈ ਕਿ 30 ਸਤੰਬਰ ਨੂੰ ਵਿਧਾਨ ਸਭਾ ‘ਚ ਸਿਫ਼ਰ ਕਾਲ ਦੌਰਾਨ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਸੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 2020 ‘ਚ ਕੋਰੋਨਾ ਦੇ ਦੌਰ ‘ਚ ਤਰਨਤਾਰਨ ਵਿੱਚ ਧਰਨਾ ਦਿੱਤਾ ਸੀ, ਜਿਸ ਨੂੰ ਲੈ ਕੇ ਸਪੀਕਰ ਕੁਲਤਾਰ ਸੰਧਵਾ ਤੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਸਮੇਤ ‘ਆਪ’ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ 30 ਸਤੰਬਰ ਨੂੰ ਵਿਧਾਨ ਸਭਾ ‘ਚ ਸਿਫ਼ਰ ਕਾਲ ਦੌਰਾਨ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਸੀ।

Leave a Reply

Your email address will not be published. Required fields are marked *