ਅੰਮ੍ਰਿਤਸਰ, 4 ਅਕਤੂਬਰ- ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਕਰਮਚਾਰੀ ਵੀ ਵੱਡੀ ਗਿਣਤੀ ਵਿਚ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਿਲ ਹਨ। ਇਸ ਰੋਸ ਮਾਰਚ ਉਪਰੰਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ ।
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
