ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰ ਦਿੱਤਾ।
ਅੰਮ੍ਰਿਤਸਰ ਦਿਹਾਤੀ ਪੁਲਸ ਨੇ ਆਈ.ਐੱਸ.ਆਈ. ਆਧਾਰਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸੰਚਾਲਕ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ, ਗੌਰਵ ਯਾਦਵ ਵਲੋਂ ਦਿੱਤੀ ਗਈ ਹੈ।