ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ।
ਸ਼ੋਪੀਆਂ ਦੇ ਮੂਲੂ ਖੇਤਰ ਵਿਚ ਅੱਜ ਸਵੇਰੇ ਇਕ ਹੋਰ ਮੁੱਠਭੇੜ ਸ਼ੁਰੂ ਹੋ ਗਈ, ਜੋ ਕਿ ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਅਨੁਸਾਰ ਜਾਰੀ ਹੈ।