ਚੰਡੀਗੜ੍ਹ, 6 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ‘ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਉਹ ਹਰ ਸੰਭਵ ਕਦਮ ਚੁੱਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ ‘ਤੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ 14, 15 ਅਤੇ 16 ਅਕਤੂਬਰ ਨੂੰ ਭਰਤੀ ਪ੍ਰੀਖਿਆ ਲਈ ਜਾਵੇਗੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣਗੀਆਂ।