ਫ਼ਰੀਦਕੋਟ- ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ ‘ਤੇ ਅੱਜ ਈ.ਡੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਵਲੋਂ ਕੀਤੀ ਜਾ ਰਹੀ ਇਸ ਛਾਪੇਮਾਰੀ ਕਾਰਨ ਫਰੀਦਕੋਟ ’ਚ ਹਫ਼ੜਾ-ਦਫ਼ੜੀ ਮਚ ਗਈ।
ਮਿਲੀ ਜਾਣਕਾਰੀ ਅਨੁਸਾਰ ਦੀਪ ਮਲਹੋਤਰਾ ਦੇ ਹੋਰ ਟਿਕਾਣਿਆਂ ‘ਤੇ ਵੀ ਈ.ਡੀ. ਵਲੋਂ ਛਾਪੇਮਾਰੀ ਕਰਨ ਦੀ ਸੂਚਨਾ ਮਿਲ ਰਹੀ ਹੈ। ਈ.ਡੀ ਵਲੋਂ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ, ਦੇ ਬਾਰੇ ਫਿਲਹਾਲ ਕੋਈ ਜਾਣਕਾਰੀ ਹਾਸਲ ਨਹੀਂ ਹੋਈ।